ਸੁਖਮਨੀ ਸਾਹਿਬ - ੧




ਅਸਟਪਦੀ : ੧ - ੩
 (੧)
ਗਉੜੀ ਸੁਖਮਨੀ ਮਃ
ਸਲੋਕੁ
ਸਤਿਗੁਰ ਪ੍ਰਸਾਦਿ
ਆਦਿ ਗੁਰਏ ਨਮਹ
ਜੁਗਾਦਿ ਗੁਰਏ ਨਮਹ
ਸਤਿਗੁਰਏ ਨਮਹ
ਸ੍ਰੀ ਗੁਰਦੇਵਏ ਨਮਹ
ਅਸਟਪਦੀ
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ
ਕਲਿ ਕਲੇਸ ਤਨ ਮਾਹਿ ਮਿਟਾਵਉ
ਸਿਮਰਉ ਜਾਸੁ ਬਿਸੁੰਭਰ ਏਕੈ
ਨਾਮੁ ਜਪਤ ਅਗਨਤ ਅਨੇਕੈ
ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ
ਕੀਨੇ ਰਾਮ ਨਾਮ ਇਕ ਆਖ੍ਯ੍ਯਰ
ਕਿਨਕਾ ਏਕ ਜਿਸੁ ਜੀਅ ਬਸਾਵੈ
ਤਾ ਕੀ ਮਹਿਮਾ ਗਨੀ ਆਵੈ
ਕਾਂਖੀ ਏਕੈ ਦਰਸ ਤੁਹਾਰੋ
ਨਾਨਕ ਉਨ ਸੰਗਿ ਮੋਹਿ ਉਧਾਰੋ
ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ
ਭਗਤ ਜਨਾ ਕੈ ਮਨਿ ਬਿਸ੍ਰਾਮ ਰਹਾਉ
ਪ੍ਰਭ ਕੈ ਸਿਮਰਨਿ ਗਰਭਿ ਬਸੈ
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ
ਪ੍ਰਭ ਸਿਮਰਤ ਕਛੁ ਬਿਘਨੁ ਲਾਗੈ
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ
ਪ੍ਰਭ ਕੈ ਸਿਮਰਨਿ ਭਉ ਬਿਆਪੈ
ਪ੍ਰਭ ਕੈ ਸਿਮਰਨਿ ਦੁਖੁ ਸੰਤਾਪੈ
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ
ਸਰਬ ਨਿਧਾਨ ਨਾਨਕ ਹਰਿ ਰੰਗਿ
ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ
ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ
ਪ੍ਰਭ ਕੈ ਸਿਮਰਨਿ ਜਪ ਤਪ ਪੂਜਾ
ਪ੍ਰਭ ਕੈ ਸਿਮਰਨਿ ਬਿਨਸੈ ਦੂਜਾ
ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ
ਪ੍ਰਭ ਕੈ ਸਿਮਰਨਿ ਦਰਗਹ ਮਾਨੀ
ਪ੍ਰਭ ਕੈ ਸਿਮਰਨਿ ਹੋਇ ਸੁ ਭਲਾ
ਪ੍ਰਭ ਕੈ ਸਿਮਰਨਿ ਸੁਫਲ ਫਲਾ
ਸੇ ਸਿਮਰਹਿ ਜਿਨ ਆਪਿ ਸਿਮਰਾਏ
ਨਾਨਕ ਤਾ ਕੈ ਲਾਗਉ ਪਾਏ
ਪ੍ਰਭ ਕਾ ਸਿਮਰਨੁ ਸਭ ਤੇ ਊਚਾ
ਪ੍ਰਭ ਕੈ ਸਿਮਰਨਿ ਉਧਰੇ ਮੂਚਾ
ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ
ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ
ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ
ਪ੍ਰਭ ਕੈ ਸਿਮਰਨਿ ਪੂਰਨ ਆਸਾ
ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ
ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ
ਪ੍ਰਭ ਜੀ ਬਸਹਿ ਸਾਧ ਕੀ ਰਸਨਾ
ਨਾਨਕ ਜਨ ਕਾ ਦਾਸਨਿ ਦਸਨਾ
ਪ੍ਰਭ ਕਉ ਸਿਮਰਹਿ ਸੇ ਧਨਵੰਤੇ
ਪ੍ਰਭ ਕਉ ਸਿਮਰਹਿ ਸੇ ਪਤਿਵੰਤੇ
ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ
ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ
ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ
ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ
ਪ੍ਰਭ ਕਉ ਸਿਮਰਹਿ ਸੇ ਸੁਖਵਾਸੀ
ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ
ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ
ਨਾਨਕ ਜਨ ਕੀ ਮੰਗੈ ਰਵਾਲਾ
ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ
ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ
ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ
ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ
ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ
ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ
ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ
ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ
ਸੰਤ ਕ੍ਰਿਪਾ ਤੇ ਅਨਦਿਨੁ ਜਾਗਿ
ਨਾਨਕ ਸਿਮਰਨੁ ਪੂਰੈ ਭਾਗਿ
ਪ੍ਰਭ ਕੈ ਸਿਮਰਨਿ ਕਾਰਜ ਪੂਰੇ
ਪ੍ਰਭ ਕੈ ਸਿਮਰਨਿ ਕਬਹੁ ਝੂਰੇ
ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ
ਪ੍ਰਭ ਕੈ ਸਿਮਰਨਿ ਸਹਜਿ ਸਮਾਨੀ
ਪ੍ਰਭ ਕੈ ਸਿਮਰਨਿ ਨਿਹਚਲ ਆਸਨੁ
ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ
ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ
ਸੁਖੁ ਪ੍ਰਭ ਸਿਮਰਨ ਕਾ ਅੰਤੁ ਪਾਰ
ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ
ਨਾਨਕ ਤਿਨ ਜਨ ਸਰਨੀ ਪਇਆ
ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ
ਹਰਿ ਸਿਮਰਨਿ ਲਗਿ ਬੇਦ ਉਪਾਏ
ਹਰਿ ਸਿਮਰਨਿ ਭਏ ਸਿਧ ਜਤੀ ਦਾਤੇ
ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ
ਹਰਿ ਸਿਮਰਨਿ ਧਾਰੀ ਸਭ ਧਰਨਾ
ਸਿਮਰਿ ਸਿਮਰਿ ਹਰਿ ਕਾਰਨ ਕਰਨਾ
ਹਰਿ ਸਿਮਰਨਿ ਕੀਓ ਸਗਲ ਅਕਾਰਾ
ਹਰਿ ਸਿਮਰਨ ਮਹਿ ਆਪਿ ਨਿਰੰਕਾਰਾ
ਕਰਿ ਕਿਰਪਾ ਜਿਸੁ ਆਪਿ ਬੁਝਾਇਆ
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ੮॥੧
~*~*~*~*~*~*~*~*~*~*~*~*~*~*~*~*~*~*~
(੨)
ਸਲੋਕੁ
ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ
ਸਰਣਿ ਤੁਮ੍ਹ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ
ਅਸਟਪਦੀ
ਜਹ ਮਾਤ ਪਿਤਾ ਸੁਤ ਮੀਤ ਭਾਈ
ਮਨ ਊਹਾ ਨਾਮੁ ਤੇਰੈ ਸੰਗਿ ਸਹਾਈ
ਜਹ ਮਹਾ ਭਇਆਨ ਦੂਤ ਜਮ ਦਲੈ
ਤਹ ਕੇਵਲ ਨਾਮੁ ਸੰਗਿ ਤੇਰੈ ਚਲੈ
ਜਹ ਮੁਸਕਲ ਹੋਵੈ ਅਤਿ ਭਾਰੀ
ਹਰਿ ਕੋ ਨਾਮੁ ਖਿਨ ਮਾਹਿ ਉਧਾਰੀ
ਅਨਿਕ ਪੁਨਹਚਰਨ ਕਰਤ ਨਹੀ ਤਰੈ
ਹਰਿ ਕੋ ਨਾਮੁ ਕੋਟਿ ਪਾਪ ਪਰਹਰੈ
ਗੁਰਮੁਖਿ ਨਾਮੁ ਜਪਹੁ ਮਨ ਮੇਰੇ
ਨਾਨਕ ਪਾਵਹੁ ਸੂਖ ਘਨੇਰੇ
ਸਗਲ ਸ੍ਰਿਸਟਿ ਕੋ ਰਾਜਾ ਦੁਖੀਆ
ਹਰਿ ਕਾ ਨਾਮੁ ਜਪਤ ਹੋਇ ਸੁਖੀਆ
ਲਾਖ ਕਰੋਰੀ ਬੰਧੁ ਪਰੈ
ਹਰਿ ਕਾ ਨਾਮੁ ਜਪਤ ਨਿਸਤਰੈ
ਅਨਿਕ ਮਾਇਆ ਰੰਗ ਤਿਖ ਬੁਝਾਵੈ
ਹਰਿ ਕਾ ਨਾਮੁ ਜਪਤ ਆਘਾਵੈ
ਜਿਹ ਮਾਰਗਿ ਇਹੁ ਜਾਤ ਇਕੇਲਾ
ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ
ਐਸਾ ਨਾਮੁ ਮਨ ਸਦਾ ਧਿਆਈਐ
ਨਾਨਕ ਗੁਰਮੁਖਿ ਪਰਮ ਗਤਿ ਪਾਈਐ
ਛੂਟਤ ਨਹੀ ਕੋਟਿ ਲਖ ਬਾਹੀ
ਨਾਮੁ ਜਪਤ ਤਹ ਪਾਰਿ ਪਰਾਹੀ
ਅਨਿਕ ਬਿਘਨ ਜਹ ਆਇ ਸੰਘਾਰੈ
ਹਰਿ ਕਾ ਨਾਮੁ ਤਤਕਾਲ ਉਧਾਰੈ
ਅਨਿਕ ਜੋਨਿ ਜਨਮੈ ਮਰਿ ਜਾਮ
ਨਾਮੁ ਜਪਤ ਪਾਵੈ ਬਿਸ੍ਰਾਮ
ਹਉ ਮੈਲਾ ਮਲੁ ਕਬਹੁ ਧੋਵੈ
ਹਰਿ ਕਾ ਨਾਮੁ ਕੋਟਿ ਪਾਪ ਖੋਵੈ
ਐਸਾ ਨਾਮੁ ਜਪਹੁ ਮਨ ਰੰਗਿ
ਨਾਨਕ ਪਾਈਐ ਸਾਧ ਕੈ ਸੰਗਿ
ਜਿਹ ਮਾਰਗ ਕੇ ਗਨੇ ਜਾਹਿ ਕੋਸਾ
ਹਰਿ ਕਾ ਨਾਮੁ ਊਹਾ ਸੰਗਿ ਤੋਸਾ
ਜਿਹ ਪੈਡੈ ਮਹਾ ਅੰਧ ਗੁਬਾਰਾ
ਹਰਿ ਕਾ ਨਾਮੁ ਸੰਗਿ ਉਜੀਆਰਾ
ਜਹਾ ਪੰਥਿ ਤੇਰਾ ਕੋ ਸਿਞਾਨੂ
ਹਰਿ ਕਾ ਨਾਮੁ ਤਹ ਨਾਲਿ ਪਛਾਨੂ
ਜਹ ਮਹਾ ਭਇਆਨ ਤਪਤਿ ਬਹੁ ਘਾਮ
ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ
ਜਹਾ ਤ੍ਰਿਖਾ ਮਨ ਤੁਝੁ ਆਕਰਖੈ
ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ
ਭਗਤ ਜਨਾ ਕੀ ਬਰਤਨਿ ਨਾਮੁ
ਸੰਤ ਜਨਾ ਕੈ ਮਨਿ ਬਿਸ੍ਰਾਮੁ
ਹਰਿ ਕਾ ਨਾਮੁ ਦਾਸ ਕੀ ਓਟ
ਹਰਿ ਕੈ ਨਾਮਿ ਉਧਰੇ ਜਨ ਕੋਟਿ
ਹਰਿ ਜਸੁ ਕਰਤ ਸੰਤ ਦਿਨੁ ਰਾਤਿ
ਹਰਿ ਹਰਿ ਅਉਖਧੁ ਸਾਧ ਕਮਾਤਿ
ਹਰਿ ਜਨ ਕੈ ਹਰਿ ਨਾਮੁ ਨਿਧਾਨੁ
ਪਾਰਬ੍ਰਹਮਿ ਜਨ ਕੀਨੋ ਦਾਨ
ਮਨ ਤਨ ਰੰਗਿ ਰਤੇ ਰੰਗ ਏਕੈ
ਨਾਨਕ ਜਨ ਕੈ ਬਿਰਤਿ ਬਿਬੇਕੈ
ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ
ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ
ਹਰਿ ਕਾ ਨਾਮੁ ਜਨ ਕਾ ਰੂਪ ਰੰਗੁ
ਹਰਿ ਨਾਮੁ ਜਪਤ ਕਬ ਪਰੈ ਭੰਗੁ
ਹਰਿ ਕਾ ਨਾਮੁ ਜਨ ਕੀ ਵਡਿਆਈ
ਹਰਿ ਕੈ ਨਾਮਿ ਜਨ ਸੋਭਾ ਪਾਈ
ਹਰਿ ਕਾ ਨਾਮੁ ਜਨ ਕਉ ਭੋਗ ਜੋਗ
ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ
ਜਨੁ ਰਾਤਾ ਹਰਿ ਨਾਮ ਕੀ ਸੇਵਾ
ਨਾਨਕ ਪੂਜੈ ਹਰਿ ਹਰਿ ਦੇਵਾ
ਹਰਿ ਹਰਿ ਜਨ ਕੈ ਮਾਲੁ ਖਜੀਨਾ
ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ
ਹਰਿ ਹਰਿ ਜਨ ਕੈ ਓਟ ਸਤਾਣੀ
ਹਰਿ ਪ੍ਰਤਾਪਿ ਜਨ ਅਵਰ ਜਾਣੀ
ਓਤਿ ਪੋਤਿ ਜਨ ਹਰਿ ਰਸਿ ਰਾਤੇ
ਸੁੰਨ ਸਮਾਧਿ ਨਾਮ ਰਸ ਮਾਤੇ
ਆਠ ਪਹਰ ਜਨੁ ਹਰਿ ਹਰਿ ਜਪੈ
ਹਰਿ ਕਾ ਭਗਤੁ ਪ੍ਰਗਟ ਨਹੀ ਛਪੈ
ਹਰਿ ਕੀ ਭਗਤਿ ਮੁਕਤਿ ਬਹੁ ਕਰੇ
ਨਾਨਕ ਜਨ ਸੰਗਿ ਕੇਤੇ ਤਰੇ
ਪਾਰਜਾਤੁ ਇਹੁ ਹਰਿ ਕੋ ਨਾਮ
ਕਾਮਧੇਨ ਹਰਿ ਹਰਿ ਗੁਣ ਗਾਮ
ਸਭ ਤੇ ਊਤਮ ਹਰਿ ਕੀ ਕਥਾ
ਨਾਮੁ ਸੁਨਤ ਦਰਦ ਦੁਖ ਲਥਾ
ਨਾਮ ਕੀ ਮਹਿਮਾ ਸੰਤ ਰਿਦ ਵਸੈ
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ
ਸੰਤ ਕਾ ਸੰਗੁ ਵਡਭਾਗੀ ਪਾਈਐ
ਸੰਤ ਕੀ ਸੇਵਾ ਨਾਮੁ ਧਿਆਈਐ
ਨਾਮ ਤੁਲਿ ਕਛੁ ਅਵਰੁ ਹੋਇ
ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ੮॥੨
~*~*~*~*~*~*~*~*~*~*~*~*~*~*~*~*~*~*~
(੩)
ਸਲੋਕੁ
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ
ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ
ਅਸਟਪਦੀ
ਜਾਪ ਤਾਪ ਗਿਆਨ ਸਭਿ ਧਿਆਨ
ਖਟ ਸਾਸਤ੍ਰ ਸਿਮ੍ਰਿਤਿ ਵਖਿਆਨ
ਜੋਗ ਅਭਿਆਸ ਕਰਮ ਧ੍ਰਮ ਕਿਰਿਆ
ਸਗਲ ਤਿਆਗਿ ਬਨ ਮਧੇ ਫਿਰਿਆ
ਅਨਿਕ ਪ੍ਰਕਾਰ ਕੀਏ ਬਹੁ ਜਤਨਾ
ਪੁੰਨ ਦਾਨ ਹੋਮੇ ਬਹੁ ਰਤਨਾ
ਸਰੀਰੁ ਕਟਾਇ ਹੋਮੈ ਕਰਿ ਰਾਤੀ
ਵਰਤ ਨੇਮ ਕਰੈ ਬਹੁ ਭਾਤੀ
ਨਹੀ ਤੁਲਿ ਰਾਮ ਨਾਮ ਬੀਚਾਰ
ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ
ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ
ਮਹਾ ਉਦਾਸੁ ਤਪੀਸਰੁ ਥੀਵੈ
ਅਗਨਿ ਮਾਹਿ ਹੋਮਤ ਪਰਾਨ
ਕਨਿਕ ਅਸ੍ਵ ਹੈਵਰ ਭੂਮਿ ਦਾਨ
ਨਿਉਲੀ ਕਰਮ ਕਰੈ ਬਹੁ ਆਸਨ
ਜੈਨ ਮਾਰਗ ਸੰਜਮ ਅਤਿ ਸਾਧਨ
ਨਿਮਖ ਨਿਮਖ ਕਰਿ ਸਰੀਰੁ ਕਟਾਵੈ
ਤਉ ਭੀ ਹਉਮੈ ਮੈਲੁ ਜਾਵੈ
ਹਰਿ ਕੇ ਨਾਮ ਸਮਸਰਿ ਕਛੁ ਨਾਹਿ
ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ
ਮਨ ਕਾਮਨਾ ਤੀਰਥ ਦੇਹ ਛੁਟੈ
ਗਰਬੁ ਗੁਮਾਨੁ ਮਨ ਤੇ ਹੁਟੈ
ਸੋਚ ਕਰੈ ਦਿਨਸੁ ਅਰੁ ਰਾਤਿ
ਮਨ ਕੀ ਮੈਲੁ ਤਨ ਤੇ ਜਾਤਿ
ਇਸੁ ਦੇਹੀ ਕਉ ਬਹੁ ਸਾਧਨਾ ਕਰੈ
ਮਨ ਤੇ ਕਬਹੂ ਬਿਖਿਆ ਟਰੈ
ਜਲਿ ਧੋਵੈ ਬਹੁ ਦੇਹ ਅਨੀਤਿ
ਸੁਧ ਕਹਾ ਹੋਇ ਕਾਚੀ ਭੀਤਿ
ਮਨ ਹਰਿ ਕੇ ਨਾਮ ਕੀ ਮਹਿਮਾ ਊਚ
ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ
ਬਹੁਤੁ ਸਿਆਣਪ ਜਮ ਕਾ ਭਉ ਬਿਆਪੈ
ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ
ਭੇਖ ਅਨੇਕ ਅਗਨਿ ਨਹੀ ਬੁਝੈ
ਕੋਟਿ ਉਪਾਵ ਦਰਗਹ ਨਹੀ ਸਿਝੈ
ਛੂਟਸਿ ਨਾਹੀ ਊਭ ਪਇਆਲਿ
ਮੋਹਿ ਬਿਆਪਹਿ ਮਾਇਆ ਜਾਲਿ
ਅਵਰ ਕਰਤੂਤਿ ਸਗਲੀ ਜਮੁ ਡਾਨੈ
ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ
ਹਰਿ ਕਾ ਨਾਮੁ ਜਪਤ ਦੁਖੁ ਜਾਇ
ਨਾਨਕ ਬੋਲੈ ਸਹਜਿ ਸੁਭਾਇ
ਚਾਰਿ ਪਦਾਰਥ ਜੇ ਕੋ ਮਾਗੈ
ਸਾਧ ਜਨਾ ਕੀ ਸੇਵਾ ਲਾਗੈ
ਜੇ ਕੋ ਆਪੁਨਾ ਦੂਖੁ ਮਿਟਾਵੈ
ਹਰਿ ਹਰਿ ਨਾਮੁ ਰਿਦੈ ਸਦ ਗਾਵੈ
ਜੇ ਕੋ ਅਪੁਨੀ ਸੋਭਾ ਲੋਰੈ
ਸਾਧਸੰਗਿ ਇਹ ਹਉਮੈ ਛੋਰੈ
ਜੇ ਕੋ ਜਨਮ ਮਰਣ ਤੇ ਡਰੈ
ਸਾਧ ਜਨਾ ਕੀ ਸਰਨੀ ਪਰੈ
ਜਿਸੁ ਜਨ ਕਉ ਪ੍ਰਭ ਦਰਸ ਪਿਆਸਾ
ਨਾਨਕ ਤਾ ਕੈ ਬਲਿ ਬਲਿ ਜਾਸਾ
ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ
ਸਾਧਸੰਗਿ ਜਾ ਕਾ ਮਿਟੈ ਅਭਿਮਾਨੁ
ਆਪਸ ਕਉ ਜੋ ਜਾਣੈ ਨੀਚਾ
ਸੋਊ ਗਨੀਐ ਸਭ ਤੇ ਊਚਾ
ਜਾ ਕਾ ਮਨੁ ਹੋਇ ਸਗਲ ਕੀ ਰੀਨਾ
ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ
ਮਨ ਅਪੁਨੇ ਤੇ ਬੁਰਾ ਮਿਟਾਨਾ
ਪੇਖੈ ਸਗਲ ਸ੍ਰਿਸਟਿ ਸਾਜਨਾ
ਸੂਖ ਦੂਖ ਜਨ ਸਮ ਦ੍ਰਿਸਟੇਤਾ
ਨਾਨਕ ਪਾਪ ਪੁੰਨ ਨਹੀ ਲੇਪਾ
ਨਿਰਧਨ ਕਉ ਧਨੁ ਤੇਰੋ ਨਾਉ
ਨਿਥਾਵੇ ਕਉ ਨਾਉ ਤੇਰਾ ਥਾਉ
ਨਿਮਾਨੇ ਕਉ ਪ੍ਰਭ ਤੇਰੋ ਮਾਨੁ
ਸਗਲ ਘਟਾ ਕਉ ਦੇਵਹੁ ਦਾਨੁ
ਕਰਨ ਕਰਾਵਨਹਾਰ ਸੁਆਮੀ
ਸਗਲ ਘਟਾ ਕੇ ਅੰਤਰਜਾਮੀ
ਅਪਨੀ ਗਤਿ ਮਿਤਿ ਜਾਨਹੁ ਆਪੇ
ਆਪਨ ਸੰਗਿ ਆਪਿ ਪ੍ਰਭ ਰਾਤੇ
ਤੁਮ੍ਹ੍ਹਰੀ ਉਸਤਤਿ ਤੁਮ ਤੇ ਹੋਇ
ਨਾਨਕ ਅਵਰੁ ਜਾਨਸਿ ਕੋਇ
ਸਰਬ ਧਰਮ ਮਹਿ ਸ੍ਰੇਸਟ ਧਰਮੁ
ਹਰਿ ਕੋ ਨਾਮੁ ਜਪਿ ਨਿਰਮਲ ਕਰਮੁ
ਸਗਲ ਕ੍ਰਿਆ ਮਹਿ ਊਤਮ ਕਿਰਿਆ
ਸਾਧਸੰਗਿ ਦੁਰਮਤਿ ਮਲੁ ਹਿਰਿਆ
ਸਗਲ ਉਦਮ ਮਹਿ ਉਦਮੁ ਭਲਾ
ਹਰਿ ਕਾ ਨਾਮੁ ਜਪਹੁ ਜੀਅ ਸਦਾ
ਸਗਲ ਬਾਨੀ ਮਹਿ ਅੰਮ੍ਰਿਤ ਬਾਨੀ
ਹਰਿ ਕੋ ਜਸੁ ਸੁਨਿ ਰਸਨ ਬਖਾਨੀ
ਸਗਲ ਥਾਨ ਤੇ ਓਹੁ ਊਤਮ ਥਾਨੁ
ਨਾਨਕ ਜਿਹ ਘਟਿ ਵਸੈ ਹਰਿ ਨਾਮੁ ੮॥੩
~*~*~*~*~*~*~*~*~*~*~*~*~*~*~*~*~*~*~

No comments:

Post a Comment