ਸੁਖਮਨੀ ਸਾਹਿਬ - ੬



ਅਸਟਪਦੀ : ੧੬ – ੧੮

(੧੬)
ਸਲੋਕੁ
ਰੂਪੁ ਰੇਖ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ
ਅਸਟਪਦੀ
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ
ਮਾਨੁਖ ਕੀ ਤੂ ਪ੍ਰੀਤਿ ਤਿਆਗੁ
ਤਿਸ ਤੇ ਪਰੈ ਨਾਹੀ ਕਿਛੁ ਕੋਇ
ਸਰਬ ਨਿਰੰਤਰਿ ਏਕੋ ਸੋਇ
ਆਪੇ ਬੀਨਾ ਆਪੇ ਦਾਨਾ
ਗਹਿਰ ਗੰਭੀਰੁ ਗਹੀਰੁ ਸੁਜਾਨਾ
ਪਾਰਬ੍ਰਹਮ ਪਰਮੇਸੁਰ ਗੋਬਿੰਦ
ਕ੍ਰਿਪਾ ਨਿਧਾਨ ਦਇਆਲ ਬਖਸੰਦ
ਸਾਧ ਤੇਰੇ ਕੀ ਚਰਨੀ ਪਾਉ
ਨਾਨਕ ਕੈ ਮਨਿ ਇਹੁ ਅਨਰਾਉ
ਮਨਸਾ ਪੂਰਨ ਸਰਨਾ ਜੋਗ
ਜੋ ਕਰਿ ਪਾਇਆ ਸੋਈ ਹੋਗੁ
ਹਰਨ ਭਰਨ ਜਾ ਕਾ ਨੇਤ੍ਰ ਫੋਰੁ
ਤਿਸ ਕਾ ਮੰਤ੍ਰੁ ਜਾਨੈ ਹੋਰੁ
ਅਨਦ ਰੂਪ ਮੰਗਲ ਸਦ ਜਾ ਕੈ
ਸਰਬ ਥੋਕ ਸੁਨੀਅਹਿ ਘਰਿ ਤਾ ਕੈ
ਰਾਜ ਮਹਿ ਰਾਜੁ ਜੋਗ ਮਹਿ ਜੋਗੀ
ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ
ਧਿਆਇ ਧਿਆਇ ਭਗਤਹ ਸੁਖੁ ਪਾਇਆ
ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਪਾਇਆ
ਜਾ ਕੀ ਲੀਲਾ ਕੀ ਮਿਤਿ ਨਾਹਿ
ਸਗਲ ਦੇਵ ਹਾਰੇ ਅਵਗਾਹਿ
ਪਿਤਾ ਕਾ ਜਨਮੁ ਕਿ ਜਾਨੈ ਪੂਤੁ
ਸਗਲ ਪਰੋਈ ਅਪੁਨੈ ਸੂਤਿ
ਸੁਮਤਿ ਗਿਆਨੁ ਧਿਆਨੁ ਜਿਨ ਦੇਇ
ਜਨ ਦਾਸ ਨਾਮੁ ਧਿਆਵਹਿ ਸੇਇ
ਤਿਹੁ ਗੁਣ ਮਹਿ ਜਾ ਕਉ ਭਰਮਾਏ
ਜਨਮਿ ਮਰੈ ਫਿਰਿ ਆਵੈ ਜਾਏ
ਊਚ ਨੀਚ ਤਿਸ ਕੇ ਅਸਥਾਨ
ਜੈਸਾ ਜਨਾਵੈ ਤੈਸਾ ਨਾਨਕ ਜਾਨ
ਨਾਨਾ ਰੂਪ ਨਾਨਾ ਜਾ ਕੇ ਰੰਗ
ਨਾਨਾ ਭੇਖ ਕਰਹਿ ਇਕ ਰੰਗ
ਨਾਨਾ ਬਿਧਿ ਕੀਨੋ ਬਿਸਥਾਰੁ
ਪ੍ਰਭੁ ਅਬਿਨਾਸੀ ਏਕੰਕਾਰੁ
ਨਾਨਾ ਚਲਿਤ ਕਰੇ ਖਿਨ ਮਾਹਿ
ਪੂਰਿ ਰਹਿਓ ਪੂਰਨੁ ਸਭ ਠਾਇ
ਨਾਨਾ ਬਿਧਿ ਕਰਿ ਬਨਤ ਬਨਾਈ
ਅਪਨੀ ਕੀਮਤਿ ਆਪੇ ਪਾਈ
ਸਭ ਘਟ ਤਿਸ ਕੇ ਸਭ ਤਿਸ ਕੇ ਠਾਉ
ਜਪਿ ਜਪਿ ਜੀਵੈ ਨਾਨਕ ਹਰਿ ਨਾਉ
ਨਾਮ ਕੇ ਧਾਰੇ ਸਗਲੇ ਜੰਤ
ਨਾਮ ਕੇ ਧਾਰੇ ਖੰਡ ਬ੍ਰਹਮੰਡ
ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ
ਨਾਮ ਕੇ ਧਾਰੇ ਸੁਨਨ ਗਿਆਨ ਧਿਆਨ
ਨਾਮ ਕੇ ਧਾਰੇ ਆਗਾਸ ਪਾਤਾਲ
ਨਾਮ ਕੇ ਧਾਰੇ ਸਗਲ ਆਕਾਰ
ਨਾਮ ਕੇ ਧਾਰੇ ਪੁਰੀਆ ਸਭ ਭਵਨ
ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ
ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ
ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ
ਰੂਪੁ ਸਤਿ ਜਾ ਕਾ ਸਤਿ ਅਸਥਾਨੁ
ਪੁਰਖੁ ਸਤਿ ਕੇਵਲ ਪਰਧਾਨੁ
ਕਰਤੂਤਿ ਸਤਿ ਸਤਿ ਜਾ ਕੀ ਬਾਣੀ
ਸਤਿ ਪੁਰਖ ਸਭ ਮਾਹਿ ਸਮਾਣੀ
ਸਤਿ ਕਰਮੁ ਜਾ ਕੀ ਰਚਨਾ ਸਤਿ
ਮੂਲੁ ਸਤਿ ਸਤਿ ਉਤਪਤਿ
ਸਤਿ ਕਰਣੀ ਨਿਰਮਲ ਨਿਰਮਲੀ
ਜਿਸਹਿ ਬੁਝਾਏ ਤਿਸਹਿ ਸਭ ਭਲੀ
ਸਤਿ ਨਾਮੁ ਪ੍ਰਭ ਕਾ ਸੁਖਦਾਈ
ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ
ਸਤਿ ਬਚਨ ਸਾਧੂ ਉਪਦੇਸ
ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ
ਸਤਿ ਨਿਰਤਿ ਬੂਝੈ ਜੇ ਕੋਇ
ਨਾਮੁ ਜਪਤ ਤਾ ਕੀ ਗਤਿ ਹੋਇ
ਆਪਿ ਸਤਿ ਕੀਆ ਸਭੁ ਸਤਿ
ਆਪੇ ਜਾਨੈ ਅਪਨੀ ਮਿਤਿ ਗਤਿ
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ
ਅਵਰ ਬੂਝਿ ਕਰਤ ਬੀਚਾਰੁ
ਕਰਤੇ ਕੀ ਮਿਤਿ ਜਾਨੈ ਕੀਆ
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ
ਬਿਸਮਨ ਬਿਸਮ ਭਏ ਬਿਸਮਾਦ
ਜਿਨਿ ਬੂਝਿਆ ਤਿਸੁ ਆਇਆ ਸ੍ਵਾਦ
ਪ੍ਰਭ ਕੈ ਰੰਗਿ ਰਾਚਿ ਜਨ ਰਹੇ
ਗੁਰ ਕੈ ਬਚਨਿ ਪਦਾਰਥ ਲਹੇ
ਓਇ ਦਾਤੇ ਦੁਖ ਕਾਟਨਹਾਰ
ਜਾ ਕੈ ਸੰਗਿ ਤਰੈ ਸੰਸਾਰ
ਜਨ ਕਾ ਸੇਵਕੁ ਸੋ ਵਡਭਾਗੀ
ਜਨ ਕੈ ਸੰਗਿ ਏਕ ਲਿਵ ਲਾਗੀ
ਗੁਨ ਗੋਬਿਦ ਕੀਰਤਨੁ ਜਨੁ ਗਾਵੈ
ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ੮॥੧੬
~*~*~*~*~*~*~*~*~*~*~*~*~*~*~*~*~*~*~
(੧੭)
ਸਲੋਕੁ
ਆਦਿ ਸਚੁ ਜੁਗਾਦਿ ਸਚੁ
ਹੈ ਭਿ ਸਚੁ ਨਾਨਕ ਹੋਸੀ ਭਿ ਸਚੁ
ਅਸਟਪਦੀ
ਚਰਨ ਸਤਿ ਸਤਿ ਪਰਸਨਹਾਰ
ਪੂਜਾ ਸਤਿ ਸਤਿ ਸੇਵਦਾਰ
ਦਰਸਨੁ ਸਤਿ ਸਤਿ ਪੇਖਨਹਾਰ
ਨਾਮੁ ਸਤਿ ਸਤਿ ਧਿਆਵਨਹਾਰ
ਆਪਿ ਸਤਿ ਸਤਿ ਸਭ ਧਾਰੀ
ਆਪੇ ਗੁਣ ਆਪੇ ਗੁਣਕਾਰੀ
ਸਬਦੁ ਸਤਿ ਸਤਿ ਪ੍ਰਭੁ ਬਕਤਾ
ਸੁਰਤਿ ਸਤਿ ਸਤਿ ਜਸੁ ਸੁਨਤਾ
ਬੁਝਨਹਾਰ ਕਉ ਸਤਿ ਸਭ ਹੋਇ
ਨਾਨਕ ਸਤਿ ਸਤਿ ਪ੍ਰਭੁ ਸੋਇ
ਸਤਿ ਸਰੂਪੁ ਰਿਦੈ ਜਿਨਿ ਮਾਨਿਆ
ਕਰਨ ਕਰਾਵਨ ਤਿਨਿ ਮੂਲੁ ਪਛਾਨਿਆ
ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ
ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ
ਭੈ ਤੇ ਨਿਰਭਉ ਹੋਇ ਬਸਾਨਾ
ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ
ਬਸਤੁ ਮਾਹਿ ਲੇ ਬਸਤੁ ਗਡਾਈ
ਤਾ ਕਉ ਭਿੰਨ ਕਹਨਾ ਜਾਈ
ਬੂਝੈ ਬੂਝਨਹਾਰੁ ਬਿਬੇਕ
ਨਾਰਾਇਨ ਮਿਲੇ ਨਾਨਕ ਏਕ
ਠਾਕੁਰ ਕਾ ਸੇਵਕੁ ਆਗਿਆਕਾਰੀ
ਠਾਕੁਰ ਕਾ ਸੇਵਕੁ ਸਦਾ ਪੂਜਾਰੀ
ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ
ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ
ਠਾਕੁਰ ਕਉ ਸੇਵਕੁ ਜਾਨੈ ਸੰਗਿ
ਪ੍ਰਭ ਕਾ ਸੇਵਕੁ ਨਾਮ ਕੈ ਰੰਗਿ
ਸੇਵਕ ਕਉ ਪ੍ਰਭ ਪਾਲਨਹਾਰਾ
ਸੇਵਕ ਕੀ ਰਾਖੈ ਨਿਰੰਕਾਰਾ
ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ
ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ
ਅਪੁਨੇ ਜਨ ਕਾ ਪਰਦਾ ਢਾਕੈ
ਅਪਨੇ ਸੇਵਕ ਕੀ ਸਰਪਰ ਰਾਖੈ
ਅਪਨੇ ਦਾਸ ਕਉ ਦੇਇ ਵਡਾਈ
ਅਪਨੇ ਸੇਵਕ ਕਉ ਨਾਮੁ ਜਪਾਈ
ਅਪਨੇ ਸੇਵਕ ਕੀ ਆਪਿ ਪਤਿ ਰਾਖੈ
ਤਾ ਕੀ ਗਤਿ ਮਿਤਿ ਕੋਇ ਲਾਖੈ
ਪ੍ਰਭ ਕੇ ਸੇਵਕ ਕਉ ਕੋ ਪਹੂਚੈ
ਪ੍ਰਭ ਕੇ ਸੇਵਕ ਊਚ ਤੇ ਊਚੇ
ਜੋ ਪ੍ਰਭਿ ਅਪਨੀ ਸੇਵਾ ਲਾਇਆ
ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ
ਨੀਕੀ ਕੀਰੀ ਮਹਿ ਕਲ ਰਾਖੈ
ਭਸਮ ਕਰੈ ਲਸਕਰ ਕੋਟਿ ਲਾਖੈ
ਜਿਸ ਕਾ ਸਾਸੁ ਕਾਢਤ ਆਪਿ
ਤਾ ਕਉ ਰਾਖਤ ਦੇ ਕਰਿ ਹਾਥ
ਮਾਨਸ ਜਤਨ ਕਰਤ ਬਹੁ ਭਾਤਿ
ਤਿਸ ਕੇ ਕਰਤਬ ਬਿਰਥੇ ਜਾਤਿ
ਮਾਰੈ ਰਾਖੈ ਅਵਰੁ ਕੋਇ
ਸਰਬ ਜੀਆ ਕਾ ਰਾਖਾ ਸੋਇ
ਕਾਹੇ ਸੋਚ ਕਰਹਿ ਰੇ ਪ੍ਰਾਣੀ
ਜਪਿ ਨਾਨਕ ਪ੍ਰਭ ਅਲਖ ਵਿਡਾਣੀ
ਬਾਰੰ ਬਾਰ ਬਾਰ ਪ੍ਰਭੁ ਜਪੀਐ
ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ
ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ
ਨਾਮੁ ਧਨੁ ਨਾਮੋ ਰੂਪੁ ਰੰਗੁ
ਨਾਮੋ ਸੁਖੁ ਹਰਿ ਨਾਮ ਕਾ ਸੰਗੁ
ਨਾਮ ਰਸਿ ਜੋ ਜਨ ਤ੍ਰਿਪਤਾਨੇ
ਮਨ ਤਨ ਨਾਮਹਿ ਨਾਮਿ ਸਮਾਨੇ
ਊਠਤ ਬੈਠਤ ਸੋਵਤ ਨਾਮ
ਕਹੁ ਨਾਨਕ ਜਨ ਕੈ ਸਦ ਕਾਮ
ਬੋਲਹੁ ਜਸੁ ਜਿਹਬਾ ਦਿਨੁ ਰਾਤਿ
ਪ੍ਰਭਿ ਅਪਨੈ ਜਨ ਕੀਨੀ ਦਾਤਿ
ਕਰਹਿ ਭਗਤਿ ਆਤਮ ਕੈ ਚਾਇ
ਪ੍ਰਭ ਅਪਨੇ ਸਿਉ ਰਹਹਿ ਸਮਾਇ
ਜੋ ਹੋਆ ਹੋਵਤ ਸੋ ਜਾਨੈ
ਪ੍ਰਭ ਅਪਨੇ ਕਾ ਹੁਕਮੁ ਪਛਾਨੈ
ਤਿਸ ਕੀ ਮਹਿਮਾ ਕਉਨ ਬਖਾਨਉ
ਤਿਸ ਕਾ ਗੁਨੁ ਕਹਿ ਏਕ ਜਾਨਉ
ਆਠ ਪਹਰ ਪ੍ਰਭ ਬਸਹਿ ਹਜੂਰੇ
ਕਹੁ ਨਾਨਕ ਸੇਈ ਜਨ ਪੂਰੇ
ਮਨ ਮੇਰੇ ਤਿਨ ਕੀ ਓਟ ਲੇਹਿ
ਮਨੁ ਤਨੁ ਅਪਨਾ ਤਿਨ ਜਨ ਦੇਹਿ
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ
ਸੋ ਜਨੁ ਸਰਬ ਥੋਕ ਕਾ ਦਾਤਾ
ਤਿਸ ਕੀ ਸਰਨਿ ਸਰਬ ਸੁਖ ਪਾਵਹਿ
ਤਿਸ ਕੈ ਦਰਸਿ ਸਭ ਪਾਪ ਮਿਟਾਵਹਿ
ਅਵਰ ਸਿਆਨਪ ਸਗਲੀ ਛਾਡੁ
ਤਿਸੁ ਜਨ ਕੀ ਤੂ ਸੇਵਾ ਲਾਗੁ
ਆਵਨੁ ਜਾਨੁ ਹੋਵੀ ਤੇਰਾ
ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ੮॥੧੭
~*~*~*~*~*~*~*~*~*~*~*~*~*~*~*~*~*~*~
(੧੮)
ਸਲੋਕੁ
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ
ਅਸਟਪਦੀ
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ
ਸੇਵਕ ਕਉ ਗੁਰੁ ਸਦਾ ਦਇਆਲ
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ
ਗੁਰ ਬਚਨੀ ਹਰਿ ਨਾਮੁ ਉਚਰੈ
ਸਤਿਗੁਰੁ ਸਿਖ ਕੇ ਬੰਧਨ ਕਾਟੈ
ਗੁਰ ਕਾ ਸਿਖੁ ਬਿਕਾਰ ਤੇ ਹਾਟੈ
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ
ਗੁਰ ਕਾ ਸਿਖੁ ਵਡਭਾਗੀ ਹੇ
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ
ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ
ਗੁਰ ਕੀ ਆਗਿਆ ਮਨ ਮਹਿ ਸਹੈ
ਆਪਸ ਕਉ ਕਰਿ ਕਛੁ ਜਨਾਵੈ
ਹਰਿ ਹਰਿ ਨਾਮੁ ਰਿਦੈ ਸਦ ਧਿਆਵੈ
ਮਨੁ ਬੇਚੈ ਸਤਿਗੁਰ ਕੈ ਪਾਸਿ
ਤਿਸੁ ਸੇਵਕ ਕੇ ਕਾਰਜ ਰਾਸਿ
ਸੇਵਾ ਕਰਤ ਹੋਇ ਨਿਹਕਾਮੀ
ਤਿਸ ਕਉ ਹੋਤ ਪਰਾਪਤਿ ਸੁਆਮੀ
ਅਪਨੀ ਕ੍ਰਿਪਾ ਜਿਸੁ ਆਪਿ ਕਰੇਇ
ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ
ਬੀਸ ਬਿਸਵੇ ਗੁਰ ਕਾ ਮਨੁ ਮਾਨੈ
ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ
ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ
ਅਨਿਕ ਬਾਰ ਗੁਰ ਕਉ ਬਲਿ ਜਾਉ
ਸਰਬ ਨਿਧਾਨ ਜੀਅ ਕਾ ਦਾਤਾ
ਆਠ ਪਹਰ ਪਾਰਬ੍ਰਹਮ ਰੰਗਿ ਰਾਤਾ
ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ
ਏਕਹਿ ਆਪਿ ਨਹੀ ਕਛੁ ਭਰਮੁ
ਸਹਸ ਸਿਆਨਪ ਲਇਆ ਜਾਈਐ
ਨਾਨਕ ਐਸਾ ਗੁਰੁ ਬਡਭਾਗੀ ਪਾਈਐ
ਸਫਲ ਦਰਸਨੁ ਪੇਖਤ ਪੁਨੀਤ
ਪਰਸਤ ਚਰਨ ਗਤਿ ਨਿਰਮਲ ਰੀਤਿ
ਭੇਟਤ ਸੰਗਿ ਰਾਮ ਗੁਨ ਰਵੇ
ਪਾਰਬ੍ਰਹਮ ਕੀ ਦਰਗਹ ਗਵੇ
ਸੁਨਿ ਕਰਿ ਬਚਨ ਕਰਨ ਆਘਾਨੇ
ਮਨਿ ਸੰਤੋਖੁ ਆਤਮ ਪਤੀਆਨੇ
ਪੂਰਾ ਗੁਰੁ ਅਖ੍ਯ੍ਯਓ ਜਾ ਕਾ ਮੰਤ੍ਰ
ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ
ਗੁਣ ਬਿਅੰਤ ਕੀਮਤਿ ਨਹੀ ਪਾਇ
ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ
ਜਿਹਬਾ ਏਕ ਉਸਤਤਿ ਅਨੇਕ
ਸਤਿ ਪੁਰਖ ਪੂਰਨ ਬਿਬੇਕ
ਕਾਹੂ ਬੋਲ ਪਹੁਚਤ ਪ੍ਰਾਨੀ
ਅਗਮ ਅਗੋਚਰ ਪ੍ਰਭ ਨਿਰਬਾਨੀ
ਨਿਰਾਹਾਰ ਨਿਰਵੈਰ ਸੁਖਦਾਈ
ਤਾ ਕੀ ਕੀਮਤਿ ਕਿਨੈ ਪਾਈ
ਅਨਿਕ ਭਗਤ ਬੰਦਨ ਨਿਤ ਕਰਹਿ
ਚਰਨ ਕਮਲ ਹਿਰਦੈ ਸਿਮਰਹਿ
ਸਦ ਬਲਿਹਾਰੀ ਸਤਿਗੁਰ ਅਪਨੇ
ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ
ਇਹੁ ਹਰਿ ਰਸੁ ਪਾਵੈ ਜਨੁ ਕੋਇ
ਅੰਮ੍ਰਿਤੁ ਪੀਵੈ ਅਮਰੁ ਸੋ ਹੋਇ
ਉਸੁ ਪੁਰਖ ਕਾ ਨਾਹੀ ਕਦੇ ਬਿਨਾਸ
ਜਾ ਕੈ ਮਨਿ ਪ੍ਰਗਟੇ ਗੁਨਤਾਸ
ਆਠ ਪਹਰ ਹਰਿ ਕਾ ਨਾਮੁ ਲੇਇ
ਸਚੁ ਉਪਦੇਸੁ ਸੇਵਕ ਕਉ ਦੇਇ
ਮੋਹ ਮਾਇਆ ਕੈ ਸੰਗਿ ਲੇਪੁ
ਮਨ ਮਹਿ ਰਾਖੈ ਹਰਿ ਹਰਿ ਏਕੁ
ਅੰਧਕਾਰ ਦੀਪਕ ਪਰਗਾਸੇ
ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ
ਤਪਤਿ ਮਾਹਿ ਠਾਢਿ ਵਰਤਾਈ
ਅਨਦੁ ਭਇਆ ਦੁਖ ਨਾਠੇ ਭਾਈ
ਜਨਮ ਮਰਨ ਕੇ ਮਿਟੇ ਅੰਦੇਸੇ
ਸਾਧੂ ਕੇ ਪੂਰਨ ਉਪਦੇਸੇ
ਭਉ ਚੂਕਾ ਨਿਰਭਉ ਹੋਇ ਬਸੇ
ਸਗਲ ਬਿਆਧਿ ਮਨ ਤੇ ਖੈ ਨਸੇ
ਜਿਸ ਕਾ ਸਾ ਤਿਨਿ ਕਿਰਪਾ ਧਾਰੀ
ਸਾਧਸੰਗਿ ਜਪਿ ਨਾਮੁ ਮੁਰਾਰੀ
ਥਿਤਿ ਪਾਈ ਚੂਕੇ ਭ੍ਰਮ ਗਵਨ
ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ
ਨਿਰਗੁਨੁ ਆਪਿ ਸਰਗੁਨੁ ਭੀ ਓਹੀ
ਕਲਾ ਧਾਰਿ ਜਿਨਿ ਸਗਲੀ ਮੋਹੀ
ਅਪਨੇ ਚਰਿਤ ਪ੍ਰਭਿ ਆਪਿ ਬਨਾਏ
ਅਪੁਨੀ ਕੀਮਤਿ ਆਪੇ ਪਾਏ
ਹਰਿ ਬਿਨੁ ਦੂਜਾ ਨਾਹੀ ਕੋਇ
ਸਰਬ ਨਿਰੰਤਰਿ ਏਕੋ ਸੋਇ
ਓਤਿ ਪੋਤਿ ਰਵਿਆ ਰੂਪ ਰੰਗ
ਭਏ ਪ੍ਰਗਾਸ ਸਾਧ ਕੈ ਸੰਗ
ਰਚਿ ਰਚਨਾ ਅਪਨੀ ਕਲ ਧਾਰੀ
ਅਨਿਕ ਬਾਰ ਨਾਨਕ ਬਲਿਹਾਰੀ ੮॥੧੮
~*~*~*~*~*~*~*~*~*~*~*~*~*~*~*~*~*~*~




No comments:

Post a Comment